Petrol and Diesel Price: ਹਰ ਰੋਜ਼ ਦੀ ਤਰ੍ਹਾਂ ਅੱਜ ਵੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਅਪਡੇਟ ਕੀਤੀਆਂ ਹਨ। ਇਹ ਕੀਮਤਾਂ ਹਰ ਸ਼ਹਿਰ ਵਿੱਚ ਵੱਖ-ਵੱਖ ਹੁੰਦੀਆਂ ਹਨ ਕਿਉਂਕਿ ਇਨ੍ਹਾਂ ‘ਤੇ ਟੈਕਸ ਲਗਾਇਆ ਜਾਂਦਾ ਹੈ। ਵਿਸ਼ਵ ਪੱਧਰ ‘ਤੇ ਵਿਕਣ ਵਾਲੇ ਕੱਚੇ ਤੇਲ ਦਾ ਸਿੱਧਾ ਅਸਰ ਪੈਟਰੋਲ ਅਤੇ ਡੀਜ਼ਲ ‘ਤੇ ਪੈਂਦਾ ਹੈ ਅਤੇ ਇਨ੍ਹਾਂ ਦੀਆਂ ਕੀਮਤਾਂ ਵੀ ਪ੍ਰਭਾਵਿਤ ਹੁੰਦੀਆਂ ਹਨ।
ਫਿਲਹਾਲ ਦੇਸ਼ ‘ਚ ਤੇਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ ਅਤੇ ਇਹ ਕੀਮਤ ਸਥਿਰ ਹੈ। ਜੇਕਰ ਤੁਸੀਂ ਵੀ ਕੜਾਕੇ ਦੀ ਗਰਮੀ ਤੋਂ ਬਚਣ ਲਈ ਲੰਬੇ ਸਫਰ ‘ਤੇ ਜਾ ਰਹੇ ਹੋ, ਤਾਂ ਆਪਣੀ ਕਾਰ ਦੀ ਟੈਂਕੀ ਭਰਾਉਣ ਤੋਂ ਪਹਿਲਾਂ ਆਪਣੇ ਸ਼ਹਿਰ ਵਿੱਚ ਤੇਲ ਦੀਆਂ ਕੀਮਤਾਂ ਦੀ ਜ਼ਰੂਰ ਜਾਂਚ ਕਰ ਲਓ।
ਮਹਾਂਨਗਰਾਂ ਵਿੱਚ ਤੇਲ ਦੀਆਂ ਕੀਮਤਾਂ
ਰਾਜਧਾਨੀ ਦਿੱਲੀ ‘ਚ ਪੈਟਰੋਲ 94.76 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.66 ਰੁਪਏ ਦੀ ਪ੍ਰਤੀ ਲੀਟਰ ਵਿੱਕ ਰਿਹਾ ਹੈ।
ਮੁੰਬਈ ‘ਚ ਇਕ ਲੀਟਰ ਪੈਟਰੋਲ 104.19 ਰੁਪਏ ਅਤੇ ਡੀਜ਼ਲ 92.13 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।
ਕੋਲਕਾਤਾ ‘ਚ ਪੈਟਰੋਲ ਦੀ ਕੀਮਤ 103.93 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.74 ਰੁਪਏ ਪ੍ਰਤੀ ਲੀਟਰ ਹੈ।
ਚੇਨਈ ‘ਚ ਪੈਟਰੋਲ 100.73 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.32 ਰੁਪਏ ਪ੍ਰਤੀ ਲੀਟਰ ‘ਤੇ ਮਿਲ ਰਿਹਾ ਹੈ।